Manjit kaur | "ਮਹਿਲਾ ਦਿਵਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਨਾਲ ਹੋਇਆ ਵੱਡਾ ਕਾਂਡ !"

Oneindia Punjabi 2025-03-08

Views 3

ਮਹਿਲਾ ਦਿਵਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੀ
ਜ਼ਿਲ੍ਹਾ ਪ੍ਰਧਾਨ ਨਾਲ ਹੋਇਆ ਵੱਡਾ ਕਾਂਡ !


ਮਹਿਲਾ ਦਿਵਸ ਮੌਕੇ ਬੁਢਲਾਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੀ | ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ ਦਾ ਉਨ੍ਹਾਂ ਦੇ ਘਰ ਨਜ਼ਦੀਕ ਹੀ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕਾ ਦੀ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਸਿਵਲ ਹਸਪਤਾਲ ਬੁਢਲਾਡਾ ਵਿਖੇ ਇਸ ਕਤਲ ਦੇ ਮਾਮਲੇ ਨੂੰ ਲੈ ਕੇ ਸੀ. ਪੀ. ਆਈ. ਵਰਕਰਾਂ ਨੇ ਮਨਜੀਤ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ | ਦਰਅਸਲ ਮਨਜੀਤ ਕੌਰ ਦਾ ਇਕ ਪਲਾਟ ਨੂੰ ਲੈ ਕੇ ਦੂਜੀ ਧਿਰ ਨਾਲ ਲੰਬੇ ਸਮੇਂ ਤੋਂ ਝਗੜਾ ਚਲ ਰਿਹਾ ਸੀ | ਕੁਝ ਦਿਨ ਪਹਿਲਾਂ ਸਾਂਝੀਆਂ ਜਥੇਬੰਦੀਆਂ ਵੱਲੋਂ ਪਲਾਟ ਦੇ ਮਸਲੇ ਦਾ ਹੱਲ ਕਰਾਉਂਦਿਆਂ ਮਨਜੀਤ ਕੌਰ ਦੇ ਹੱਕ 'ਚ ਪਲਾਟ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ ਪਰ ਦੂਜੀ ਧਿਰ ਵੱਲੋਂ ਸਮਝੌਤਾ ਨਾ ਮਨਜ਼ੂਰ ਹੋਣ ਕਾਰਨ ਅੱਜ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ।


#WomensDayIncident #IndianCommunistParty #DistrictPresident #CrimeNews #PoliticalControversy #LocalNews #Women'sDayEvent #PoliticalScandal #CommunityImpact #LegalAction #latestnews #trendingnews #updatenews #newspunjab #punjabnews #oneindiapunjabi

~PR.182~

Share This Video


Download

  
Report form
RELATED VIDEOS