ਮੋਗਾ ਪੁਲਿਸ ਨੇ 1 ਕਿਲੋ ਤੋਂ ਵੱਧ ਹੈਰੋਇਨ ਸਣੇ ਤਿੰਨ ਤਸਕਰ ਕੀਤੇ ਕਾਬੂ, ਕਰੋੜਾਂ 'ਚ ਕੌਮਾਂਤਰੀ ਕੀਮਤ

ETVBHARAT 2025-06-20

Views 2

ਮੋਗਾ: ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀਂ, ਜਦੋਂ ਉਨ੍ਹਾਂ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ ਕੀਤੇ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਬਾਲਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਮੋਗਾ ਸੀਆਈਏ ਸਟਾਫ ਨੂੰ ਗਸ਼ਤ ਦੌਰਾਨ ਇੱਕ ਵਿਸ਼ੇਸ਼ ਮੁਖਬਿਰ ਰਾਹੀਂ ਜਾਣਕਾਰੀ ਮਿਲੀ ਸੀ ਕਿ ਦਿੱਲੀ ਕਲੋਨੀ ਨੇੜੇ ਤਿੰਨ ਨੌਜਵਾਨ ਹੇਰੋਇਨ ਵੇਚਣ ਦੀ ਫਿਰਾਕ 'ਚ ਗਾਹਕ ਦੀ ਉਡੀਕ ਕਰ ਰਹੇ ਹਨ। ਜਿਸ 'ਤੇ ਸੀਆਈਏ ਨੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 1 ਕਿਲੋ 270 ਗ੍ਰਾਮ ਹੈਰੋਇਨ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਹੁਸਨਦੀਪ ਸਿੰਘ ਵਾਸੀ ਪ੍ਰੀਤ ਨਗਰ ਮੋਗਾ, ਗੌਤਮ ਵਾਸੀ ਜੀਰਾ ਰੋਡ ਮੋਗਾ, ਅਤੇ ਆਕਾਸ਼ਦੀਪ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਇਸ 'ਚ ਆਕਾਸ਼ਦੀਪ  ਤੇ ਗੌਤਮ ਉੱਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਜ਼ੀਰਾ ਅਤੇ ਮੋਹਾਲੀ ’ਚ ਦਰਜ ਹਨ। ਪੁਲਿਸ ਵੱਲੋਂ ਇੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

Share This Video


Download

  
Report form
RELATED VIDEOS