ਕੇਂਦਰੀ ਜੇਲ੍ਹ 'ਚ ਡਿਊਟੀ ਦੌਰਾਨ ਕਮਾਂਡੋ ਜਵਾਨ ਕੋਲੋਂ ਹੈਰੋਇਨ ਬਰਾਮਦ, ਜੇਲ੍ਹ ਅੰਦਰ ਕਰਦਾ ਸੀ ਸਪਲਾਈ

ETVBHARAT 2025-06-28

Views 22

ਫਿਰੋਜ਼ਪੁਰ: ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਸੁਰੱਖਿਆ 'ਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਜਵਾਨ ਪਾਸੋਂ ਡਿਊਟੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਪਛਾਣ ਹੌਲਦਾਰ ਸੁੱਖਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮਾਲੂਵਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਤਰਸੇਮ ਸਿੰਘ ਸਹਾਇਕ ਸੁਪਰਡੇਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਕਮਾਂਡੋ ਜਵਾਨ ਸੁੱਖਾ ਸਿੰਘ ਜੋ ਕਿ ਜੇਲ੍ਹ ਦੀ ਸੁਰੱਖਿਆ ਵਜੋਂ ਤਾਇਨਾਤ ਹੈ। ਸ਼ੱਕ ਹੋਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਬੂਟ ਵਿੱਚੋ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਜੇਲ੍ਹ ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਨੂੰ ਸੂਚਿਤ ਕੀਤਾ ਗਿਆ ਹੈ। ਉਧਰ ਥਾਣਾ ਸਿਟੀ ਪੁਲਿਸ ਵੱਲੋਂ ਉਕਤ ਕਮਾਂਡੋ ਜਵਾਨ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Share This Video


Download

  
Report form
RELATED VIDEOS