ਨਸ਼ਾ ਤਸ਼ਕਰ ਪਤੀ-ਪਤਨੀ ਦੇ ਘਰ ’ਤੇ ਚੱਲਿਆ ਪੀਲਾ ਪੰਜਾ

ETVBHARAT 2025-07-16

Views 1

ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਛੇੜੀ ਗਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਅੱਜ ਗੁਰਦਾਸਪੁਰ ਦੇ ਪਿੰਡ ਡੀਡਾ ਸਾਂਸੀਆ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਉੱਪਰ ਪੀਲਾ ਪੰਜਾ ਚਲਾਇਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਿਕ ਪਿਛਲੇ ਲੰਬੇ ਸਮੇਂ ਤੋਂ ਦੋਨੋਂ ਪਤੀ-ਪਤਨੀ ਨਸ਼ੇ ਦਾ ਕਾਲਾ ਕਾਰੋਬਾਰ ਕਰ ਰਹੇ ਸਨ। ਇਨ੍ਹਾਂ ਨੇ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਨਜਾਇਜ਼ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰ ਰਾਜਨ ਉਰਫ ਲਾਡੀ ਦੇ ਉੱਪਰ 12 ਦੇ ਕਰੀਬ ਨਸ਼ੇ ਦੇ ਮਾਮਲੇ ਦਰਜ ਹਨ ਅਤੇ ਉਸਦੀ ਪਤਨੀ ਦੀਕਸ਼ਾ ਦੇ ਉੱਪਰ ਨਸ਼ੇ ਦੇ ਪੰਜ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਨਾਨਗਰ ਦੇ ਡੀਐਸਪੀ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਕਿ ਇਨ੍ਹਾਂ ਨਸ਼ਾ ਤਸਕਰਾਂ ਨੇ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਕਬਜੇ ਕਰਕੇ ਆਪਣੇ ਆਲੀਸ਼ਾਨ ਘਰ ਬਣਾਏ ਹੋਏ ਸਨ ਅਤੇ ਨਸ਼ਾ ਤਸਕਰੀ ਦਾ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। 

Share This Video


Download

  
Report form
RELATED VIDEOS