ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ

ETVBHARAT 2025-08-23

Views 8

ਅੰਮ੍ਰਿਤਸਰ: 24 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਸਮੂਹ ਗੁਰਦੁਆਰਾ ਸਾਹਿਬਾਨ ਦੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਪਾਵਨ ਪਵਿੱਤਰ ਗੁਰਪੁਰਬ ਮੌਕੇ ਸੰਗਤ ਵਿਸ਼ਾਲ ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਵਿੱਚ ਜ਼ਰੂਰ ਹਾਜ਼ਰੀ ਭਰਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 24 ਅਗਸਤ ਨੂੰ ਸਵੇਰੇ ਇੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੰਪੂਰਨ ਹੋਵੇਗਾ ਅਤੇ ਸ਼ਾਮ ਵੇਲੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ। 

Share This Video


Download

  
Report form
RELATED VIDEOS