ਸਾਲਾਨਾ ਜੋੜ ਮੇਲੇ 'ਤੇ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦੇ ਵੱਡੇ ਇਲਜ਼ਾਮ

ETVBHARAT 2026-01-28

Views 1

ਤਰਨ ਤਾਰਨ: ਬਾਬਾ ਦੀਪ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਜਾ ਰਿਹਾ ਨੌਜਵਾਨ ਟਰੈਕਟਰ ਤੋਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਾਥੀਆਂ 'ਤੇ ਗੰਭੀਰ ਦੋਸ਼ ਲਗਾਏ ਗਏ ਹਨ। ਮ੍ਰਿਤਕ ਦੀ ਪਛਾਣ ਵਿਸ਼ਾਲ ਸਿੰਘ ਵਾਸੀ ਪਿੰਡ ਪ੍ਰਿੰਗੜੀ ਵਜੋਂ ਹੋਈ ਹੈ। ਉਸ ਦੀ ਉਮਰ ਮਹਿਜ਼ 19 ਸਾਲ ਸੀ। ਜਾਣਕਾਰੀ ਮੁਤਾਬਿਕ ਵਿਸ਼ਾਲ ਸਿੰਘ ਆਪਣੇ ਸਾਥੀਆਂ ਦੇ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪਹੁਵਿੰਡ ਸਾਹਿਬ ਵਿਖੇ ਜਾ ਰਿਹਾ ਸੀ। ਰਾਹ ਵਿਚ ਵਿਸ਼ਾਲ ਟਰੈਕਟਰ ਤੋਂ ਹੇਠਾਂ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਸਾਥੀ ਉਸ ਦੀ ਮ੍ਰਿਤਕ ਦੇਹ ਨੂੰ ਟਰੈਕਟਰ ਵਿਚ ਹੀ ਰੱਖ ਕੇ ਪਿੰਡ ਵਾਪਸ ਲੈ ਆਏ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਨੇ ਸਾਥੀਆਂ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਸ਼ਾਲ ਦੇਰ ਸ਼ਾਮ ਮੇਲੇ 'ਤੇ ਗਿਆ ਸੀ। ਰਾਹ ਵਿਚ ਇਹ ਅਣਹੋਣੀ ਵਾਪਰੀ ਤਾਂ ਉਸ ਦੇ ਸਾਥੀਆਂ ਨੇ ਉਸ ਨੂੰ ਹਸਪਤਾਲ ਨਹੀਂ ਪਹੁੰਚਾਇਆ ਤੇ ਨਾ ਹੀ ਉਨ੍ਹਾਂ ਨੂੰ ਹਾਦਸੇ ਬਾਰੇ ਫ਼ੋਨ ਕਰ ਕੇ ਦੱਸਿਆ। ਸਗੋਂ ਟਰਾਲੀ 'ਚ ਰੱਖ ਕੇ ਉਸ ਨੂੰ ਪਿੰਡ ਲੈ ਆਏ। ਉਨ੍ਹਾਂ ਕਿਹਾ ਕਿ ਸਮੇਂ ਸਿਰ ਡਾਕਟਰੀ ਮਦਦ ਮਿਲਣ 'ਤੇ ਉਨ੍ਹਾਂ ਦੇ ਪੁੱਤ ਦੀ ਜਾਨ ਬਚ ਸਕਦੀ ਸੀ। 

Share This Video


Download

  
Report form
RELATED VIDEOS